ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ‘ਸੁਰੱਖਿਅਤ ਇੰਟਰਨੈੱਟ ਦਿਵਸ’ ਦੇ ਸੰਬੰਧ ਵਿੱਚ ਪੋਸਟਰ ਮੁਕਾਬਲੇ ਕਰਵਾਏ ਗਏ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ਼੍ਰੀ ਚਮਕੌਰ ਸਾਹਿਬ ਦੇ ਕੰਪਿਊਟਰ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੀ ਅਗਵਾਈ ਅਧੀਨ ਅਕਾਦਮਿਕ ਕੈਲੰਡਰ ਦੀਆਂ ਗਤੀਵਿਧੀਆਂ ਦੀ ਲੜੀ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ । ਇਸ ਮੌਕੇ ਇਸ ਦਿਨ ਦੇ ਥੀਮ ਇੰਟਰਨੈੱਟ ਦੀ ਸੁਚੱਜੀ ਵਰਤੋਂ ਲਈ ਇਕਜੁੱਟਤਾ’ ਨੂੰ ਪ੍ਰਭਾਸ਼ਿਤ ਕਰਦਿਆਂ ਅੰਤਰ -ਕਾਲਜ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ  ਡਾ. ਜਸਵੀਰ ਸਿੰਘ ਨੇ ਮੁਕਾਬਲਿਆ ਵਿਚ ਹਿੱਸਾ ਲੈਣ ਵਾਲੇ ਅਤੇ ਮੁੱਢਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਦੀ ਸਫਲਤਾ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਇੰਟਰਨੈਟ ਦੇ ਯੁੱਗ ਕਾਰਨ ਜਿੱਥੇ ਮਨੁੱਖੀ ਜੀਵਨ ਵਿਚ ਆਈ ਤਬਦੀਲੀ ਬਾਰੇ ਚਾਨਣਾ ਪਾਇਆ ਉਥੇ ਹੀ ਵਿਦਿਆਰਥੀਆਂ ਨੂੰ ਇਸ ਦੀ ਸੁਯੋਗ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ। ਵਿਭਾਗ ਮੁਖੀ ਪ੍ਰੋਫੈਸਰ ਅੰਮ੍ਰਿਤਾ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸਾਵਧਾਨੀ ਨਾਲ ਵਰਤੋਂ ਕਰਨ ਦਾ ਸੁਨੇਹਾ ਦਿੰਦਿਆਂ ਇੰਟਰਨੈਟ ਦੁਆਰਾ ਸੂਚਨਾ ਤਕਨੀਕ ਦੇ ਖੇਤਰ ਵਿੱਚ ਲਿਆਂਦੀ ਕ੍ਰਾਂਤੀ ਤੋਂ ਜਾਣੂ ਕਰਵਾਇਆ। ਇਸ ਮੁਕਾਬਲੇ ਵਿੱਚ ਕਿਰਨਪ੍ਰੀਤ ਕੌਰ ਬੀ. ਸੀ. ਏ ਭਾਗ ਤੀਜਾ ਨੇ ਪਹਿਲਾ ਸਥਾਨ,  ਦਮਨਦੀਪ ਕੌਰ ਬੀ. ਸੀ. ਏ ਭਾਗ ਦੂਜਾ ਨੇ ਦੂਜਾ ਸਥਾਨ ਅਤੇ ਜੋਤੀ ਬੀ. ਸੀ. ਏ ਭਾਗ ਦੂਜਾ ਅਤੇ ਮਨਦੀਪ ਕੌਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ ਤੇਜਿੰਦਰ ਕੌਰ, ਪ੍ਰੋ. ਜਗਰੂਪ ਸਿੰਘ, ਪ੍ਰੋ. ਸੰਦੀਪ ਕੌਰ, ਪ੍ਰੋ. ਸੁਨੀਤ ਕੌਰ, ਪ੍ਰੋ. ਸੁਖਬੀਰ ਕੌਰ, ਪ੍ਰੋ. ਅਰੁਣ ਕੁਮਾਰ ਚੋਪੜਾ, ਪ੍ਰੋ. ਮਧੂ ਦੇ ਨਾਲ ਕੰਪਿਊਟਰ ਦੇ ਭਾਗ ਦੇ ਪ੍ਰੋ.  ਰਣਬਿੰਦਰ ਕੌਰ ਅਤੇ ਪ੍ਰੋ. ਰਵਿੰਦਰ ਕੌਰ ਹਾਜ਼ਰ ਸਨ।

Leave a Reply

Your email address will not be published. Required fields are marked *