ਡਾ. ਹਰਮਨਦੀਪ ਸਿੰਘ ਗਿੱਲ ਨੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ
ਡਾ. ਹਰਮਨਦੀਪ ਸਿੰਘ ਗਿੱਲ ਨੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਡਾ. ਹਰਮਨਦੀਪ ਸਿੰਘ ਗਿੱਲ ਨੇ ਬਤੌਰ ਪਿੰ੍ਰਸੀਪਲ ਅਹੁਦਾ ਸੰਭਾਲਿਆ।ਉਹ ਪਹਿਲਾਂ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਸਾਹਿਬ ਵਿਖੇ ਪਿੰ੍ਰਸੀਪਲ ਰਹਿ ਚੁੱਕੇ ਹਨ।ਡਾ. ਹਰਮਨਦੀਪ ਸਿੰਘ ਜਿੱਥੇ ਆਪਣੇ ਵਿਸ਼ੇ ਵਿੱਚ ਮੁਹਾਰਤ ਰੱਖਦੇ ਹਨ ਉੱਥੇ ਹੀ ਉਹ ਕੁਸ਼ਲ ਪ੍ਰਬੰਧਕ ਵੀ ਹਨ।ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਾਲਜ ਪਹੁੰਚਣ ’ਤੇ ਸਟਾਫ਼ ਵੱਲੋਂ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਅਹੁਦਾ ਸੰਭਾਲਣ ਤੋਂ ਪਹਿਲਾਂ ਜਪੁਜੀ ਸਾਹਿਬ, ਅਨੰਦ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ।ਇਸ ਉਪਰੰਤ ਨਵ ਨਿਯੁਕਤ ਪਿੰ੍ਰਸੀਪਲ ਵੱਲੋਂ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਕਾਲਜ ਦੇ ਭਵਿੱਖਮੁੱਖੀ ਟੀਚਿਆਂ ਸੰਬੰਧੀ ਵਿਚਾਰ-ਚਰਚਾ ਕੀਤੀ ਅਤੇ ਕਾਲਜ ਦੇ ਬਿਹਤਰ ਭਵਿੱਖ ਲਈ ਕਾਮਨਾ ਕੀਤੀ।ਇਸ ਮੌਕੇ ਡਾ. ਅਮਨਦੀਪ ਸਿੰਘ ਅਸਿਸਟੈਂਟ ਡਾਇਰੈਕਟਰ (ਡਾਇਰੈੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ) , ਪ੍ਰਿੰਸੀਪਲ ਡਾ. ਬਲਜੀਤ ਸਿੰਘ, ਡਾ. ਜਸਵੀਰ ਸਿੰਘ, ਡਾ. ਬਿਕਰਮਜੀਤ ਸਿੰਘ ਸੰਧੂ, ਸ. ਦਵਿੰਦਰ ਸਿੰਘ, ਸ. ਰਣਜੋਧ ਸਿੰਘ ਅਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।