ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਕਰਵਾਇਆ ਗਿਆ ਸ਼ਹੀਦੀ ਗੁਰਮਤਿ ਸਮਾਗਮl

ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ਼੍ਰੀ ਚਮਕੌਰ ਸਾਹਿਬ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ,ਜਗਤ ਮਾਤਾ ਮਾਤਾ ਗੁਜਰੀ ਜੀ ਅਤੇ ਸਮੂਹ ਸਹੀਦ ਸਿੱਖਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਵਿੱਚ ਅਧਿਆਪਕ ਅਤੇ ਵਿਿਦਆਰਥੀਆਂ ਵੱੱਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।ਇਸ ਮੋਕੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱੱਲੋਂ ਪ੍ਰਚਾਰਕ ਭਾਈ ਜੀਵਨਜੋਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਸਮੂਹ ਸੰਗਤ ਨੂੰ ਸਫਰ-ਏ- ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਸਮਾਗਮ ਉਪਰੰਤ ਸਮੂਹ ਸਟਾਫ ਅਤੇ ਵਿਿਦਆਰਥੀਆਂ ਵੱਲੋਂ ਕਾਲਜ ਦੇ ਨੇੜਲੇ ਇਲਾਕਿਆਂ ਵਿੱਚ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ ਜਿਸ ਦੌਰਾਨ ਵਿਿਦਆਰਥੀਆਂ ਨੇ ਸ਼ਹੀਦੀ ਸਮਾਗਮਾਂ ਨਾਲ ਸਬੰਧਿਤ ਸਲੋਗਨਾਂ ਦੀਆਂ ਤਖਤੀਆਂ ਅਤੇ ਬੈਨਰ ਹੱਥਾਂ ਵਿੱਚ ਲੈ ਕੇ ਸਮੂਹ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।ਇਸ ਮੋਕੇ ਸਮੂਹ ਸਟਾਫ ਅਤੇ ਵਿਿਦਆਰਥੀ ਕੇਸਰੀ ਦਸਤਾਰਾਂ ਅਤੇ ਦੁਪੱੱਟਿਆਂ ਵਿੱੱਚ ਸਜੇ ਹੋਏ ਸਨ। ਚੇਤਨਾ ਮਾਰਚ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਇਆ।ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਨੋਰਥ ਨੌਜਵਾਨ ਪੀੜੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਹੈ ਤਾਂ ਕਿ ਅਸੀਂ ਸ਼ਹੀਦਾਂ ਦੀਆਂ ਅਦੁੱਤੀ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਕੁਰਬਾਨੀ,ਜਜਬੇ ਅਤੇ ਨਿਰਭੈਅਤਾ ਵਾਲਾ ਜੀਵਨ ਬਤੀਤ ਕਰਦਿਆਂ ਸਮਾਜਿਕ ਕੁਰੀਤੀਆਂ ਦੇ ਖਿਲਾਫ ਆਪਣੀ ਆਵਾਜ ਨੂੰ ਬੁਲੰਦ ਕਰ ਸਕੀਏ।

Leave a Reply

Your email address will not be published. Required fields are marked *