ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੀ ਰਹਿੰਦੀ ਚਾਰਦੀਵਾਰੀ ਅਤੇ ਇਮਾਰਤ ਦੇ ਰਹਿੰਦੇ ਉਸਾਰੀ ਕਾਰਜ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੁਕੰਮਲ ਕੀਤੇ ਜਾਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਅੰਤ੍ਰਿਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਾਲਜ ਵਿਖੇ ਆਪਣੀ ਫੇਰੀ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਮੰਗ ਅਤੇ ਉੱਚ ਵਿੱਦਿਅਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਸ਼ਰਨ ਕੌਰ ਦੇ ਨਾਂ ਤੇ ਖੋਲ੍ਹੇ ਗਏ ਕਾਲਜ ਨੇ ਸ੍ਰੀ ਚਮਕੌਰ ਸਾਹਿਬ ਦੇ ਇਲਾਕੇ ਵਿੱਚ ਵਿੱਦਿਅਕ ਅਤੇ ਸਹਿ-ਵਿੱਦਿਅਕ ਖੇਤਰਾਂ ਵਿੱਚ ਥੋੜ੍ਹੇ ਜਿਹੇ ਅਰਸੇ ਵਿੱਚ ਹੀ ਮਿਸਾਲੀ ਪ੍ਰਾਪਤੀਆਂ ਕੀਤੀਆਂ ਹਨ।ਸੰਸਥਾ ਦੇ ਅਧਿਆਪਕ ਨਿਰੰਤਰ ਵਿਿਦਆਰਥੀਆਂ ਦੀ ਸਖ਼ਸ਼ੀਅਤ ਉਸਾਰੀ ਅਤੇ ਵਿੱਦਿਅਕ ਪ੍ਰਾਪਤੀਆਂ ਯਤਨਸ਼ੀਲ ਹਨ।ਜਿਸ ਤੋਂ ਉਤਸ਼ਾਹਿਤ ਹੋ ਕੇ ਇਲਾਕੇ ਦੇ ਵਿਿਦਆਰਥੀਆਂ ਵਿੱਚ ਦਾਖ਼ਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਵਿਿਦਆਰਥੀਆਂ ਨੂੰ ਅੰਮ੍ਰਿਤਧਾਰੀ ਅਤੇ ਹੋਰ ਅਨੇਕਾਂ ਕਿਸਮ ਦੀਆਂ ਮਿਲ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ।ਸਥਾਨਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਸ. ਪਰਮਜੀਤ ਸਿੰਘ ਲੱਖੇਵਾਲ ਨੇ ਕਾਲਜ ਦੁਆਰਾ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਹਰ ਪ੍ਰਕਾਰ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਜਥੇਦਾਰ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸਾਰੀ ਕਾਰਜ ਮੁਕੰਮਲ ਹੋਣ ਨਾਲ ਜਿੱਥੇ ਵਿਿਦਆਰਥੀਆਂ ਨੂੰ ਅਨੇਕਾਂ ਸਹੂਲਤਾਂ ਪ੍ਰਾਪਤ ਹੋਣਗੀਆਂ ਉੱਥੇ ਹੀ ਚਾਰਦੀਵਾਰੀ ਬਣਨ ਨਾਲ ਵਿਿਦਆਰਥੀਆਂ ਖ਼ਾਸ ਤੌਰ ਤੇ ਲੜਕੀਆਂ ਦੀ ਸੁਰੱੱਖਿਆ ਯਕੀਨੀ ਬਣ ਜਾਵੇਗੀ।ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਕੈਪਸ਼ਨ:- ਜਥੇਦਾਰ ਅਜਮੇਰ ਸਿੰਘ ਖੇੜਾ ਅਤੇ ਪਰਮਜੀਤ ਸਿੰਘ ਜੀ ਲੱਖੇਵਾਲ ਉਸਾਰੀ ਜਾਣ ਵਾਲੀ ਚਾਰਦੀਵਾਰੀ ਲਈ ਥਾਂ ਦਾ ਨਿਰੀਖਣ ਕਰਦੇ ਹੋਏ।