ਖ਼ਾਲਸਾ ਕਾਲਜ ਵੱਲੋਂ ‘ਭਗਤ ਰਵੀਦਾਸ ਜੀ : ਜੀਵਨ ਤੇ ਵਿਚਾਰਧਾਰਾ’ ਵਿਸ਼ੇ ਤੇ ਵੈਬੀਨਾਰ ਦਾ ਆਯੋਜਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ਼੍ਰੀ ਚਮਕੌਰ ਸਾਹਿਬ ਦੇ ਧਰਮ ਅਧਿਐਨ ਵਿਭਾਗ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਅਰੰਭੀ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਕਾਲਜ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਅਧੀਨ ਭਗਤ ਰਵੀਦਾਸ ਜੀ ਦੇ ਜਨਮ ਦਿਵਸ ਮੌਕੇ ‘ਭਗਤ ਰਵੀਦਾਸ ਜੀ : ਜੀਵਨ ਤੇ ਵਿਚਾਰਧਾਰਾ’ ਵਿਸ਼ੇ ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਵੈਬੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਡਾ. ਅਮਨਦੀਪ ਹੀਰਾ, ਪੰਜਾਬੀ ਵਿਭਾਗ, ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਸਾਹਿਬ ਨੇ ਸ਼ਿਰਕਤ ਕੀਤੀ।ਕਾਲਜ ਪਿੰ੍ਰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਸਵਾਗਤੀ ਭਾਸ਼ਣ ਦੌਰਾਨ ਮੁੱਖ ਬੁਲਾਰੇ ਅਤੇ ਸਮੂਹ ਹਾਜ਼ਰੀਨ ਨੂੰ ਜੀ ਆਇਆਂ ਆਖਦਿਆਂ ਭਗਤ ਰਵੀਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਤੋਂ ਸੇਧ ਲੈਣ ਲਈ ਪ੍ਰੇਰਿਆ।ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪਿੰ੍ਰਸੀਪਲ ਡਾ. ਜਸਵੀਰ ਸਿੰਘ ਜੀ ਵੈਬੀਨਾਰ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਕਾਲਜ ਵੱਲੋਂ ਕੀਤੇ ਜਾਂਦੇ ਅਜਿਹੇ ਸਮਾਗਮਾਂ ਦੀ ਭਰਪੂਰ ਸਰਾਹਣਾ ਕੀਤੀ। ਵੈਬੀਨਾਰ ਦੇ ਆਰੰਭ ਵਿੱਚ ਡਾ. ਰਮਨਦੀਪ ਕੌਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਾਲਜ ਵੱਲੋਂ ਵਿਿਦਆਰਥੀਆਂ ਦੇ ਨੈਤਿਕ ਵਿਕਾਸ ਲਈ ਕੀਤੇ ਜਾਂਦੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੇ ਸੈਮੀਨਾਰਾਂ ਰਾਹੀਂ ਵਿਸ਼ਾ ਮਾਹਿਰ ਸਮੇਂ-ਸਮੇਂ ਆਪਣੇ ਜੀਵਨ-ਤਜਰਬਿਆਂ ਰਾਹੀਂ ਵਿਿਦਆਰਥੀਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨ ਦਾ ਯਤਨ ਕਰਦੇ ਹਨ। ਮੁੱਖ ਬੁਲਾਰੇ ਵਜੋਂ ਡਾ. ਅਮਨਦੀਪ ਹੀਰਾ ਨੇ ਬਹੁਤ ਭਾਵਪੂਰਤ ਸ਼ਬਦਾਂ ਵਿੱਚ ਪੁਰਾਤਨ ਸ੍ਰੋਤਾਂ ਅਤੇ ਬਾਣੀ ਦੇ ਅਧਾਰ ਤੇ ਭਗਤ ਰਵੀਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਸੰਬੰਧੀ ਦਸਦਿਆਂ ਕਿਹਾ ਕਿ ਭਗਤ ਰਵੀਦਾਸ ਜੀ ਨੇ ਕ੍ਰਾਂਤੀਕਾਰੀ ਆਗੂ ਵਜੋਂ ਜਿੱਥੇ ਸਮਾਜਿਕ ਬੁਰਾਈਆਂ ਦਾ ਵਰਨਣ ਕੀਤਾ ਉੱਥੇ ਬੁਰਾਈਆਂ ਦੇ ਕਾਰਨਾਂ ਨੂੰ ਸਮਝਦੇ ਹੋਏ ਸਮਾਜਿਕ ਮੁਕਤੀ ਦਾ ਸੰਕਲਪ ਪੇਸ਼ ਕਰਦਿਆਂ ਰਾਜਨੀਤਿਕ ਦ੍ਰਿਸ਼ਟੀ ਤੋਂ ਵੀ ਆਪਣੇ ਸਮੇਂ ਦੇ ਲੋਕਾਂ ਨੂੰ ਜਾਗਰੂਕ ਕੀਤਾ।ਆਪ ਜੀ ਦੀ ਬਾਣੀ ਰਾਹੀਂ ਪ੍ਰਮਾਤਮਾ ਦੀ ਭਗਤੀ, ਸਾਧ-ਸੰਗਤ ਦੀ ਮਹਾਨਤਾ, ਮਨੁੱਖੀ ਏਕਤਾ, ਬਰਾਬਰਤਾ ਅਤੇ ਹਉਮੈ ਦਾ ਤਿਆਗ ਕਰਨ ਦੀ ਸਿੱਖਿਆ ਮਿਲਦੀ ਹੈ।ਇਹ ਵਿਚਾਰਧਾਰਾ ਅੱਜ ਵੀ ਹਿੰਦੂਸਤਾਨ ਨਹੀਂ ਬਲਕਿ ਵਿਸ਼ਵ ਭਰ ਦੇ ਦੱਬੇ-ਕੁਚਲੇ ਲੋਕਾਂ ਦਾ ਮਾਰਗ ਦਰਸ਼ਨ ਕਰਦੀ ਹੈ।ਵੈਬੀਨਾਰ ਦੀ ਸਮਾਪਤੀ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਜਗਰੂਪ ਸਿੰਘ ਨੇ ਸਮੂਹ ਸਰੋਤਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ ਝਾੜ ਸਾਹਿਬ, ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਸਾਹਿਬ, ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਅਤੇ ਮੇਜ਼ਬਾਨ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

Leave a Reply

Your email address will not be published. Required fields are marked *