ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਪੱਧਰ ਤੇ ਪੋਸਟਰ ਬਣਾਉਣ ਮੁਕਾਬਲਿਆਂ ਵਿੱਚ ਹਾਸਿਲ ਕੀਤੇ ਮੁੱਢਲੇ ਸਥਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੀਆਂ ਬੀ. ਐਸ.ਸੀ. ਐਗਰੀਕਲਚਰ ਵਿਸ਼ੇ ਦੀਆਂ ਵਿਦਿਆਰਥਣਾਂਵੱਲੋਂ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਅੰਬਾਲਾ ਕੈਂਟ ਹਰਿਆਣਾ ਦੇ 25 ਸਾਲਾ ਸਥਾਪਨਾ ਦਿਵਸ ਮੌਕੇ ਫਿਜ਼ੀਕਸ ਵਿਭਾਗ ਵੱਲੋਂ ਕਰਵਾਏ ਗਏ ਰਾਸ਼ਟਰੀ ਆਨਲਾਇਨ ਸੂਚਨਾ ਸੰਮਿਿਲਤ ਪੋਸਟਰ ਬਣਾਉਣ ਮੁਕਾਬਲਿਆਂ ਵਿੱਚ ਪਰਨੀਤ ਕੌਰ ਅਤੇ ਰਵਨੀਤ ਕੌਰ ਨੇ ਕ੍ਰਮਵਾਰ ਪਹਿਲੇ ਅਤੇ ਤੀਜੇ ਸਥਾਨ ਤੇ ਰਹਿ ਕੇ ਨਕਦ ਇਨਾਮ ਪ੍ਰਾਪਤ ਕੀਤਾ।ਕਾਲਜ ਪਿੰੰ੍ਸੀਪਲ ਡਾ. ਹਰਮਨਦੀਪ ਸਿੰਘ ਗਿੱਲ ਵੱਲੋਂ ਕਾਲਜ ਵਿਿਦਆਰਥਣਾਂ ਦੀ ਇਸ ਰਾਸ਼ਟਰੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਖ਼ਾਲਸਾ ਕਾਲਜ ਦੇ ਸੁਯੋਗ ਅਧਿਆਪਕਾਂ ਦੀ ਅਗਵਾਈ ਅਤੇ ਰਹਿਨੁਮਾਈ ਅਧੀਨ ਸਮੇਂ-ਸਮੇਂ ਤੇ ਵਿਿਦਆਰਥੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਾ ਚੱੁਕੇ ਹਨ।ਉਨ੍ਹਾਂ ਅਧਿਆਪਕਾਂ ਅਤੇ ਵਿਿਦਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *