ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਗਿਆ ‘ਰਾਸ਼ਟਰੀ ਵੋਟਰ ਦਿਵਸ’

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਕਾਲਜ ਪਿੰ੍ਰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਅਧੀਨ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ‘ਰਾਸ਼ਟਰੀ ਵੋਟਰ ਦਿਵਸ’ ਮਨਾਇਆ ਗਿਆ।ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਉਪ-ਮੰਡਲ ਮੈਜਿਸਟਰੇਟ ਸ. ਪਰਮਜੀਤ ਸਿੰਘ ਨੇ ਵੋਟਰ ਦਿਵਸ ਦੀ ਅਹਿਮੀਅਤ ਤੇ ਚਾਨਣਾ ਪਾਉਂਦਿਆਂ ਨਿਰਪੱਖ ਅਤੇ ਪਾਰਦਰਸ਼ੀ ਵੋਟਰ ਪ੍ਰਕਿਿਰਆ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।ਵਿਸ਼ੇਸ਼ ਮਹਿਮਾਨ ਵੱਜੋਂ ਪਹੁੰਚੇ ਡੀ.ਐੱਸ.ਪੀ. ਸ. ਗੁਰਦੇਵ ਸਿੰਘ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਵੋਟਾਂ ਦੌਰਾਨ ਵੋਟਰਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਚੋਣ ਬੇਨਿਯਮੀਆਂ ਰੋਕਣ ਲਈ ਵਰਤੀ ਜਾ ਰਹੀ ਮੁਸਤੈਦੀ ਤੋਂ ਹਾਜ਼ਰੀਨ ਨੂੰ ਜਾਣੂੰ ਕਰਵਾਇਆ।ਸਮਾਰੋਹ ਦੀ ਸ਼ੁਰੂਆਤ ਵਿੱਚ ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋ. ਜਗਰੂਪ ਸਿੰਘ ਵੱਲੋਂ ਕਾਲਜ ਵਿਖੇ ਪਹੁੰਚੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਸਮੂਹ ਹਾਜ਼ਰੀਨ ਨੂੰ ਜੀ ਆਇਆਂ ਆਖਦਿਆਂ ਸਵਾਗਤ ਕੀਤਾ ਗਿਆ ਉਨ੍ਹਾਂ ਵੋਟਰ ਦਿਵਸ ਸੰਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਕਾਲਜ ਵੱਲੋਂ ਸਮੇਂ-ਸਮੇਂ ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਕੇ ਕਾਲਜ ਵੱਲੋਂ ਕੀਤੀਆਂ ਜਾ ਰਹੀਆਂ ਵੱਖੋ-ਵੱਖਰੀਆਂ ਗਤੀਵਿਧੀਆਂ ਬਾਰੇ ਤਫਸ਼ੀਲ ਵਿੱਚ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਨਵੇਂ ਬਣੇ ਵੋਟਰਾਂ ਨੂੰ ਐੱਸ.ਡੀ.ਐੱਮ. ਸਾਹਿਬ ਵੱਲੋਂ ਪਛਾਣ ਪੱਤਰ ਜਾਰੀ ਕੀਤੇ ਗਏ।ਸਵੀਪ ਨੋਡਲ ਇੰਚਾਰਜ ਹਲਕਾ ਚਮਕੌਰ ਸਾਹਿਬ ਸ. ਰਵਿੰਦਰ ਸਿੰਘ ਰੱਬੀ ਵੱਲੋਂ ਰਾਸ਼ਟਰੀ ਵੋਟਰ ਦਿਵਸ ਮਨਾਏ ਜਾਣ ਦੇ ਇਤਿਹਾਸ, ਅਹਿਮੀਅਤ ਅਤੇ ਵਰਤਮਾਨ ਦੌਰ ਵਿਚਲੀ ਪ੍ਰਸੰਗਿਕਤਾ ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਸਮੂਹ ਹਾਜ਼ਰੀਨ ਨੂੰ ਨਿਰਪੱਖ ਵੋਟ ਪਾਉਣ ਲਈ ‘ਪ੍ਰਣ’ ਕਰਵਾਇਆ।ਕਾਲਜ ਪ੍ਰਸ਼ਾਸਨ ਵੱਲੋਂ ਮਾਣਯੋਗ ਐੱਸ.ਡੀ.ਐੱਮ. ਸਾਹਿਬ ਸ. ਪਰਮਜੀਤ ਸਿੰਘ, ਡੀ.ਐੱਸ.ਪੀ. ਸ. ਗੁਰਦੇਵ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਅਵਤਾਰ ਚੰਦ, ਅਤੇ ਰਵਿੰਦਰ ਸਿੰਘ ਰੱਬੀ ਨੂੰ ਯਾਦ ਚਿੰਨ੍ਹ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ।ਸਮਾਰੋਹ ਦੇ ਅੰਤ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁੱਖੀ ਪ੍ਰੋ. ਸੁਖਵੀਰ ਕੌਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ  ਗਿਆ।ਇਸ ਮੌਕੇ ਸਵੀਪ ਇੰਚਾਰਜ ਸ. ਰੁਪਿੰਦਰ ਸਿੰਘ, ਸਮੂਹ ਸੁਪਰਵਾਇਜ਼ਰ, ਬੀ. ਐੱਲ. ਓਜ਼, ਨਵੇਂ ਬਣੇ ਵੋਟਰ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

     

Leave a Reply

Your email address will not be published. Required fields are marked *