ਖਿਡਾਰੀਆਂ ਦੀ ਸਫ਼ਲਤਾ ਲਈ ਖੇਡ ਭਾਵਨਾ ਅਤੇ ਅਨੁਸ਼ਾਸਨ ਸਭ ਤੋਂ ਜ਼ਰੂਰੀ ਸੂਤਰ ਹਨ-ਜਥੇਦਾਰ ਪਰਮਜੀਤ ਸਿੰਘ ਲੱਖੇਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਖੇਡ ਗਰਾਊਂਡ ਵਿੱਚ ਚੌਥੀ ਸਾਲਾਨਾ ਅਥਲੈਟਿਕ ਮੀਟ ਪਿੰ੍ਰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਅਗਵਾਈ ਅਧੀਨ ਸ਼ੁਰੂ ਹੋਈ।ਪ੍ਰਿੰਸੀਪਲ ਸਾਹਿਬ ਵੱਲੋਂ ਖੇਡ ਸਮਾਰੋਹ ਵਿੱਚ ਪਹੁੰਚੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਪਤਵੰਤਿਆਂ ਨੂੰ ਜੀ ਆਇਆਂ ਆਖਦਿਆਂ ਸਵਾਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕਾਲਜ ਵਿਿਦਆਰਥੀਆਂ ਨੂੰ ਚਾਰ ਹਾਊਸਾਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਹਾਊਸ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਹਾਊਸ ਵਿੱਚ ਵੰਡ ਕੇ ਅਥਲੈਟਿਕਸ ਦੇ ਵੱਖੋ-ਵੱਖਰੇ ਮੁਕਾਬਲੇ ਕਰਵਾਏ ਜਾਂਦੇ ਹਨ।ਉਦਘਾਟਨੀ ਸਮਾਰੋਹ ਮੌਕੇ ਮੁੱਖ ਮਹਿਮਾਨ ਵੱਜੋਂ ਪਹੁੰਚੇ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਖੇਡਾਂ ਦੇ ਖੇਤਰ ਵਿੱਚ ਖਿਡਾਰੀਆਂ ਦੀ ਸਫ਼ਲਤਾ ਲਈ ਖੇਡ ਭਾਵਨਾ ਅਤੇ ਅਨੁਸ਼ਾਸਨ ਸਭ ਤੋਂ ਜ਼ਰੂਰੀ ਸੂਤਰ ਹਨ।ਇਸ ਲਈ ਖੇਡ ਭਾਵਨਾ ਅਤੇ ਲਗਾਤਾਰ ਮਿਹਨਤ ਕਰਦੇ ਹੋਏ ਮਨਚਾਹੇ ਟੀਚੇ ਪ੍ਰਾਪਤ ਕੀਤੇ ਜਾ ਸਕਦੇ ਹਨ।ਇਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਵਿਿਦਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਾਲਜ ਪਿੰ੍ਰਸੀਪਲ ਅਤੇ ਖੇਡ ਸਮਾਰੋਹ ਦੇ ਪ੍ਰਬੰਧਕਾਂ ਦੀ ਸਰਾਹਨਾ ਕੀਤੀ।ਉਨ੍ਹਾਂ ਆਖਿਆ ਕਿ ਇਸ ਕਾਲਜ ਦੇ ਵਿਿਦਆਰਥੀਆਂ ਵਿੱਚ ਅਸੀਮ ਸੰਭਾਵਨਾਵਾਂ ਹਨ ਜਿਨ੍ਹਾਂ ਨੂੰ ਪਛਾਣਨਾ ਸਮੇਂ ਦੀ ਲੋੜ ਹੈ।ਇਸ ਮੌਕੇ ਲੜਕੇ ਅਤੇ ਲੜਕੀਆਂ ਦੀ 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, ਡਿਸਕਸ ਥ੍ਰੋਅ ਤੇ ਜੈਵਲਿਨ ਥ੍ਰੋਅ ਦੇ ਮੁਕਾਬਲੇ ਕਰਵਾਏ ਗਏ।ਜੇਤੂ ਵਿਿਦਆਰਥੀਆਂ ਨੂੰ ਉਦਘਾਟਨੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉੱਚੇਚੇ ਤੌਰ ਤੇ ਵਿਿਦਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਜਰਨੈਲ ਸ਼ਿੰਘ ਜੀ ਡੀ.ਈ.ਓ. ਸੈਕੰਡਰੀ, ਸੁਰਿੰਦਰਪਾਲ ਸਿੰਘ ਜੀ ਡਿਪਟੀ ਡੀ.ਈ.ਓ., ਡਾ. ਰਜਿੰਦਰ ਕੌਰ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਝਾੜ ਸਾਹਿਬ, ਸ. ਸਰਬਦਿਆਲ ਸਿੰਘ ਜੀ, ਅਮਰਜੀਤ ਸਿੰਘ ਮਾਵੀ, ਮਾਸਟਰ ਸੁਰਿੰਦਰਪਾਲ ਸਿੰਘ, ਰੁਪਿੰਦਰ ਸਿੰਘ ਜੀ, ਰਵਿੰਦਰ ਸਿੰਘ ਜੀ ਪਹੁੰਚੇ।ਇਨ੍ਹਾਂ ਸਾਰੀਆਂ ਸਖ਼ਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।