ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦਾ ਐੱਮ.ਏ. ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ
ਕਿਰਨਦੀਪ ਕੌਰ ਨੇ 92 ਫੀਸਦੀ ਅੰਕ ਲੈ ਕੇ ਪ੍ਰਾਪਤ ਕਰਕੇ ਹਾਸਿਲ ਕੀਤਾ ਪਹਿਲਾ ਸਥਾਨ
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਸੈਸ਼ਨ 2019-20 ਦੇ ਨਤੀਜਿਆਂ ਵਿੱਚ ਐੱਮ.ਏ. ਪੰਜਾਬੀ ਭਾਗ ਦੂਜਾ ਸਮੈਸਟਰ ਚੌਥਾ ਦੇ ਵਿਿਦਆਰਥੀਆਂ ਨੇ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ।ਕਾਲਜ ਪਿੰ੍ਰਸੀਪਲ ਡਾ. ਜਸਵੀਰ ਸਿੰਘ ਨੇ ਵਿਦਿਆਰਥੀਆਂ ਦੁਆਰਾ ਪਹਿਲੇ ਦਰਜੇ ਵਿੱਚ ਪਾਸ ਕੀਤੀ ਪ੍ਰੀਖਿਆ ਤੇ ਸਬੰਧਿਤ ਵਿਦਿਆਰਥੀਆਂ ਅਤੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਜਿੱਥੇ ੳੱੁਚੇਰੀ ਸਿੱਖਿਆ ਹਾਸਿਲ ਕਰਨ ਵਾਲੇ ਵਿਿਦਆਰਥੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ,ਉੱਥੇ ਹੀ ਮੁਕਾਬਲੇ ਦੇ ਇਮਤਿਹਾਨਾਂ ਲਈ ਵਿਿਦਆਰਥੀਆਂ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ।ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋ. ਜਗਰੂਪ ਸਿੰਘ ਨੇ ਦੱਸਿਆ ਕਿ ਕਿਰਨਦੀਪ ਕੌਰ ਨੇ 92% ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਕਰਮਜੀਤ ਕੌਰ ਨੇ 86% ਅੰਕ ਹਾਸਿਲ ਕਰਕੇ ਦੂਜਾ ਸਥਾਨ, ਬਰਿੰਦਰਪਾਲ ਸਿੰਘ ਨੇ 84% ਅੰਕ ਹਾਸਿਲ ਕਰਕੇ ਤੀਜਾ ਸਥਾਨ ਅਤੇ ਸਾਰੇ ਵਿਿਦਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕਰਕੇ ਕਾਲਜ ਦੇ ਮਾਣ ਵਿੱਚ ਵਾਧਾ ਕੀਤਾ ਹੈ।ਇਸ ਮੌਕੇ ਵਿਭਾਗ ਦੇ ਅਧਿਆਪਕ ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਪਰਵਿੰਦਰ ਸਿੰਘ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।