ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਗਿਆ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ

ਨਿਬੰਧ ਰਚਨਾ ਵਿੱਚ ਰਮਨਜੀਤ ਕੌਰ ਅਤੇ ਸਲੋਗਨ ਲੇਖਣ ਵਿੱਚ ਅਮਨਪ੍ਰੀਤ ਕੌਰ ਨੇ ਹਾਸਿਲ ਕੀਤਾ ਪਹਿਲਾ ਸਥਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਸਰਪ੍ਰਸਤੀ ਅਧੀਨ ਕਾਲਜ ਵਿਿਦਆਰਥੀਆਂ ਦੀ ਸਾਹਿਤ ਸਭਾ ਵੱਲੋਂ ਅੰਤਰ ਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ।ਜਿਸ ਵਿੱਚ ਸਲੋਗਨ ਲੇਖਣ ਅਤੇ ਨਿਬੰਧ ਰਚਨਾ ਵਰਗੇ ਸਿਰਜਣਾਤਮਿਕ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਇਨਸਾਨ ਲਈ ਆਪਣੇ ਵਿਚਾਰ ਪ੍ਰਗਟਾਵੇ ਦਾ ਸਭ ਤੋਂ ਢੁੱਕਵਾਂ ਅਤੇ ਮਹੱਤਵਪੂਰਨ ਸਾਧਨ ਮਾਤ-ਭਾਸ਼ਾ ਹੈ।ਦੁਨੀਆਂ ਦੀਆਂ ਸੁਪਰ ਪਾਵਰਾਂ ਮੰਨੇ ਜਾਂਦੇ ਦੇਸ਼ਾਂ ਨੇ ਆਪਣੀ ਮਾਤ-ਭਾਸ਼ਾ ਵਿੱਚ ਮੈਡੀਕਲ ਅਤੇ ਸਾਇੰਸ ਵਿਿਸ਼ਆਂ ਵਿੱਚ ਖੋਜਾਂ ਕਰਕੇ ਇਹ ਸਾਬਤ ਕੀਤਾ ਹੈ ਕਿ ਮਾਤ-ਭਾਸ਼ਾ ਕਿਸੇ ਪੱਖੋਂ ਘੱਟ ਨਹੀਂ।ਉਨ੍ਹਾਂ ਕਾਲਜ ਵਿਿਦਆਰਥੀਆਂ ਦੀ ਸਾਹਿਤ ਸਭਾ ਵੱਲੋਂ ਕਰਵਾਏ ਗਏ ਸਮਾਰੋਹ ਲਈ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿੱਦਿਅਕ ਅਦਾਰੇ ਧਰਮ, ਸੰਸਕ੍ਰਿਤੀ, ਵਿੱਦਿਅਕ ਅਤੇ ਖੇਡਾਂ ਦੇ ਖੇਤਰ ਦੇ ਨਾਲ-ਨਾਲ ਮਾਤ-ਭਾਸ਼ਾ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹਨ।ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਜਗਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤ-ਭਾਸ਼ਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਨਿਬੰਧ ਲੇਖਣ ਮੁਕਾਬਲੇ ਵਿੱਚ ਰਮਨਜੀਤ ਕੌਰ ਬੀ.ਏ.ਭਾਗ ਦੂਜਾ ਨੇ ਪਹਿਲਾ ਸਥਾਨ,ਅਮਨਪ੍ਰੀਤ ਕੌਰ ਐੱਮ.ਏ.ਭਾਗ ਦੂਜਾ ਨੇ ਦੂਜਾ ਸਥਾਨ, ਮਨਪ੍ਰੀਤ ਕੌਰ ਬੀ.ਏ. ਭਾਗ ਤੀਜਾ ਨੇ ਤੀਜਾ ਸਥਾਨ ਅਤੇ ਸਲੋਗਨ ਲੇਖਣ ਮੁਕਾਬਲੇ ਵਿੱਚ ਅਮਨਪ੍ਰੀਤ ਕੌਰ ਬੀ.ਸੀ.ਏ. ਭਾਗ ਦੂਜਾ ਨੇ ਪਹਿਲਾ ਸਥਾਨ, ਸੁਖਵਿੰਦਰ ਕੌਰ ਬੀ.ਏ. ਭਾਗ ਤੀਜਾ ਨੇ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਬੀ.ਐੱਸ.ਸੀ. ਐਗਰੀਕਲਚਰ ਭਾਗ-ਚੌਥਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਅਤੇ ਸਮੁੱਚੇ ਭਾਗੀਦਾਰ ਵਿਿਦਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਕਰਵਾਏ ਗਏ ਸਮਾਗਮ ਵਿੱਚ ਪ੍ਰੋ. ਸੁਖਵਿੰਦਰ ਕੌਰ ਨੇ ਅੰਤਰ ਰਾਸ਼ਟਰੀ ਮਾਤ-ਭਾਸ਼ਾ ਦਿਵਸ ਬਾਰੇ ਆਪਣੇ ਵਿਚਾਰ ਰੱਖੇ, ਪ੍ਰੋ. ਅਮਰਜੋਤ ਕੌਰ ਨੇ ਕਵਿਤਾ ਪੇਸ਼ ਕੀਤੀ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ(ਐੱਮ.ਏ.ਭਾਗ ਦੂਜਾ) ਨੇ ਪੰਜਾਬੀ ਮਾਤ ਭਾਸ਼ਾ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਅਮਨਪ੍ਰੀਤ ਕੌਰ(ਐੱਮ.ਏ.ਭਾਗ ਦੂਜਾ) ਨੇ ਕਵਿਤਾ ਪੇਸ਼ ਕੀਤੀ।ਕਾਲਜ ਦੀ ਵਿਿਦਆਰਥਣ ਅਤੇ ਅੰਤਰ-ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕ ਨਾਜ਼ਿਮਾ ਖ਼ਾਨ ਨੇ ਗੀਤ ਦੀ ਪੇਸ਼ਕਾਰੀ ਕੀਤੀ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬੀ.ਏ. ਭਾਗ ਤੀਜਾ ਦੀ ਵਿਿਦਆਰਥਣ ਹਰਪ੍ਰੀਤ ਕੌਰ ਨੇ ਬਾਖੂਬੀ ਨਿਭਾਈ।ਇਨਾਮ ਵੰਡ ਸਮਾਰੋਹ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਤੇਜਿੰਦਰ ਕੌਰ,ਪ੍ਰੋ. ਸੁਖਵੀਰ ਕੌਰ, ਡਾ. ਸੁਮੀਤ ਕੌਰ, ਪ੍ਰੋ. ਮਧੂ ਡਡਵਾਲ, ਪ੍ਰੋ. ਅੰਮ੍ਰਿਤਾ ਸੇਖੋਂ, ਪ੍ਰੋ. ਅਰੁਣ ਕੁਮਾਰ ਚੋਪੜਾ, ਲਾਇਬ੍ਰੇਰੀਅਨ ਸ. ਅਮਨਦੀਪ ਸਿੰਘ, ਡਾ. ਰਮਨਦੀਪ ਕੌਰ ਨੇ ਸਮੂਹ ਵਿਦਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਮੌਕੇ ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਪਰਵਿੰਦਰ ਸਿੰਘ, ਪ੍ਰੋ. ਰਣਬੀਰ ਸਿੰਘ, ਪ੍ਰੋ. ਹਰਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਖੁਸ਼ਪ੍ਰੀਤ ਕੌਰ, ਪ੍ਰੋ. ਜਸ਼ਨਪ੍ਰੀਤ ਕੌਰ,ਪ੍ਰੋ. ਅਮਨਦੀਪ ਕੌਰ, ਪ੍ਰੋ. ਰਣਬਿੰਦਰ ਕੌਰ, ਪ੍ਰੋ.ਰਵਿੰਦਰ ਕੌਰ, ਪ੍ਰੋ. ਅਮਰਜੋਤ ਕੌਰ, ਪ੍ਰੋ. ਜਸਮਿੰਦਰ ਕੌਰ ਅਤੇ ਸਮੂਹ ਵਿਦਆਰਥੀ ਹਾਜ਼ਰ ਸਨ।

 

Leave a Reply

Your email address will not be published. Required fields are marked *