ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਪੋਸਟ – ਗ੍ਰੈਜੂਏਟ ਕੰਪਿਊਟਰ ਵਿਭਾਗ ਵੱਲੋਂ ‘ਵਿਦਿਆਰਥੀ ਜੀਵਨ ਤੇ ਸੋਸ਼ਲ ਮੀਡੀਆ ਦੇ ਪ੍ਰਭਾਵਾਂ ਦੇ ਵਿਸ਼ੇ ਤੇ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵੱਲੋਂ ਵੈਬੀਨਾਰ ਦੇ ਮੁੱਖ ਬੁਲਾਰੇ ‘ ਡਾ. ਹਰਮਨਦੀਪ ਸਿੰਘ ਜੀ ਅਤੇ ਸਮੂਹ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਸੋਸ਼ਲ ਮੀਡੀਆ ਦੀ ਸਾਡੇ ਜੀਵਨ ਵਿੱਚ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਵੈਬੀਨਾਰ ਦੇ ਮੁੱਖ ਬੁਲਾਰੇ ਡਾ. ਹਰਮਨਦੀਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਕੀ ਹੈ ਅਤੇ ਉਨ੍ਹਾਂ ਨੇ ਇਸਦੀ ਸਾਡੀ ਜ਼ਿੰਦਗੀ ਵਿਚ ਮਹੱਤਤਾ ਦੇ ਨਾਲ-ਨਾਲ ਸਾਡੇ ਜੀਵਨ ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਰੋਨਾ ਵਾਇਰਸ ਵਰਗੀ ਮਹਾਮਾਰੀ ਦੇ ਦੌਰ ਵਿੱਚ ਸੋਸ਼ਲ ਮੀਡੀਆ ਨੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਵੈਬੀਨਾਰ ਦੇ ਕਨਵੀਨਰ ਪ੍ਰੋ. ਅੰਮ੍ਰਿਤਾ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ।ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਤੇਜਿੰਦਰ ਕੌਰ ਨੇ ਡਾ. ਹਰਮਨਦੀਪ ਸਿੰਘ, ਮੈਨੇਜਮੈਂਟ, ਇਲਾਕਾ ਨਿਵਾਸੀਆਂ, ਓਲਡ ਸਟੂਡੈਂਟ ਐਸੋਸੀਏਸ਼ਨ ਅਹੁੱਦੇਦਾਰਾਂ ਅਤੇ ਮੈਂਬਰਾਂ ਅਤੇ ਵੱਖੋ—ਵੱਖਰੇ ਸਕੂਲਾਂ, ਕਾਲਜਾਂ ਤੋਂ ਜੂੜੇ ਸਮੂਹ ਭਾਗੀਦਾਰਾਂ ਦਾ ਧੰਨਵਾਦ ਕੀਤਾ। ਸਮੂਹ ਭਾਗੀਦਾਰਾਂ ਨੂੰ ਈ-ਸਰਟੀਫਿਕੇਟ ਵੀ ਦਿੱਤੇ ਗਏ।
Webinar on “Impact of Social Media on Students’ Life”
December 2, 2020December 2, 2020 Khalsa College, Chamkaur SahibKhalsa College, Chamkaur Sahib 0 Comments
Related Posts
ਡਾ. ਹਰਮਨਦੀਪ ਸਿੰਘ ਗਿੱਲ ਨੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ
ਡਾ. ਹਰਮਨਦੀਪ ਸਿੰਘ ਗਿੱਲ ਨੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ ਸ਼੍ਰੋਮਣੀ ਗੁਰਦੁਆਰਾ ...
ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਕਰਵਾਇਆ ਗਿਆ ਸ਼ਹੀਦੀ ਗੁਰਮਤਿ ਸਮਾਗਮl
ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ਼੍ਰੀ ਚਮਕੌਰ ਸਾਹਿਬ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ,ਜਗਤ ਮਾਤਾ ਮਾਤਾ ਗੁਜਰੀ ...
Teacher’s Day Celebrations at College
ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ। ਸ੍ਰਿਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਫ਼ਲਾਪੂਰਵਕ ਚੱਲ ਰਹੇ , ...