ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੀ ਬੀ.ਐੱਸ.ਸੀ. ਐਗਰੀਕਲਚਰ(ਆਨਰਜ਼) ਭਾਗ- ਤੀਜਾ ਦੀ ਵਿਿਦਆਰਥਣ ਰਵਨੀਤ ਕੌਰ ਨੇ ਸਰਕਾਰੀ ਪੋਸਟ ਗੈ੍ਰਜੂਏਟ ਕਾਲਜ ਪੰਚਕੂਲਾ ਵੱਲੋਂ ‘ਵਰਤਮਾਨ ਦੇ ਨਾਲ-ਨਾਲ ਭਵਿੱਖ ਦੇ ਵਿਕਾਸ ਅਤੇ ਸੰਭਾਵਿਤ ਖਤਰੇ’ ਥੀਮ ਦੇ ਅੰਤਰਗਤ 17 ਵੱਖੋ-ਵੱਖਰੇ ਵਿਿਸ਼ਆਂ ’ਤੇ ਰਾਸ਼ਟਰੀ ਪੱਧਰ ਦੇ ਪੋਸਟਰ ਮੇਕਿੰਗ “ਅੰਤਰ ਕਾਲਜ ਅਤੇ ਯੂਨੀਵਰਸਿਟੀ” ਮੁਕਾਬਲੇ ਵਿੱਚ 10 ਰਾਜਾਂ ਦੇ 30 ਨਾਮੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪ੍ਰਤਿਭਾਸ਼ੀਲ 118 ਵਿਿਦਆਰਥੀਆਂ ਨਾਲ ਸਖ਼ਤ ਮੁਕਾਬਲਾ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਵਿਦਆਰਥਣ ਨੂੰ ਇਸ ਕੌਮੀ ਪੱਧਰ ਦੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਦੇਸ਼ ਦੇ ਪੂਰੀ ਤਰ੍ਹਾਂ ਨਾਲ ਸਮਰੱਥ ਅਤੇ ਸਥਾਪਿਤ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਸਿਖਲਾਈ ਪ੍ਰਾਪਤ ਭਾਗੀਦਾਰਾਂ ਨੂੰ ਪਛਾੜਦਿਆਂ ਦੂਜਾ ਸਥਾਨ ਹਾਸਿਲ ਕੀਤਾ ਹੈ।ਇਸਦੇ ਨਾਲ ਹੀ ਉਨ੍ਹਾਂ ਨੇ ਵਿਿਦਆਰਥੀਆਂ ਅਤੇ ਅਧਿਆਪਕਾਂ ਨੂੰ ਸਿਰਜਣਾਤਮਿਕ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਪ੍ਰੋ. ਜਗਰੂਪ ਸਿੰਘ, ਡਾ. ਸੰਦੀਪ ਕੌਰ, ਡਾ. ਸੁਮੀਤ ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਅੰਮ੍ਰਿਤਾ ਸੇਖੋਂ, ਪ੍ਰੋ. ਮਧੂ ਡਡਵਾਲ, ਪ੍ਰੋ. ਅਰੁਣ ਕੁਮਾਰ ਚੋਪੜਾ ਤੋਂ ਇਲਾਵਾ ਮੁਕਾਬਲੇ ਦੀ ਤਿਆਰੀ ਕਰਵਾਉਣ ਵਾਲੇ ਇੰਚਾਰਜ ਅਧਿਆਪਕ ਪ੍ਰੋ. ਅਮਰਜੋਤ ਕੌਰ, ਸਮੂਹ ਸਟਾਫ਼ ਅਤੇ ਵਿਦਆਰਥੀ ਹਾਜ਼ਰ ਸਨ।
ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੀ ਵਿਦਿਆਰਥਣ ਰਵਨੀਤ ਕੌਰ ਨੇ ਰਾਸ਼ਟਰੀ ਪੱਧਰ ਦੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਹਾਸਿਲ ਕੀਤਾ ਦੂਜਾ ਸਥਾਨ
Related Posts
ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ‘ਸੁਰੱਖਿਅਤ ਇੰਟਰਨੈੱਟ ਦਿਵਸ’ ਦੇ ਸੰਬੰਧ ਵਿੱਚ ਪੋਸਟਰ ਮੁਕਾਬਲੇ ਕਰਵਾਏ ਗਏ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ਼੍ਰੀ ਚਮਕੌਰ ਸਾਹਿਬ ਦੇ ਕੰਪਿਊਟਰ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੀ ਅਗਵਾਈ ਅਧੀਨ ਅਕਾਦਮਿਕ ਕੈਲੰਡਰ ਦੀਆਂ ਗਤੀਵਿਧੀਆਂ ਦੀ ਲੜੀ ਤਹਿਤ ‘ਸੁਰੱਖਿਅਤ ਇੰਟਰਨੈੱਟ ਦਿਵਸ‘ ਮਨਾਇਆ ਗਿਆ । ਇਸ ਮੌਕੇ ਇਸ ਦਿਨ ਦੇ ਥੀਮ ‘ਇੰਟਰਨੈੱਟ ਦੀ ਸੁਚੱਜੀ ਵਰਤੋਂ ਲਈ ਇਕਜੁੱਟਤਾ’ ਨੂੰ ਪ੍ਰਭਾਸ਼ਿਤ ਕਰਦਿਆਂ ਅੰਤਰ -ਕਾਲਜ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਮੁਕਾਬਲਿਆ ਵਿਚ ਹਿੱਸਾ ਲੈਣ ਵਾਲੇ ਅਤੇ ਮੁੱਢਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਦੀ ਸਫਲਤਾ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਇੰਟਰਨੈਟ ਦੇ ਯੁੱਗ ਕਾਰਨ ਜਿੱਥੇ ਮਨੁੱਖੀ ਜੀਵਨ ਵਿਚ ਆਈ ਤਬਦੀਲੀ ਬਾਰੇ ਚਾਨਣਾ ਪਾਇਆ ਉਥੇ ਹੀ ਵਿਦਿਆਰਥੀਆਂ ਨੂੰ ਇਸ ਦੀ ਸੁਯੋਗ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ। ਵਿਭਾਗ ਮੁਖੀ ਪ੍ਰੋਫੈਸਰ ਅੰਮ੍ਰਿਤਾ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸਾਵਧਾਨੀ ਨਾਲ ਵਰਤੋਂ ਕਰਨ ਦਾ ਸੁਨੇਹਾ ਦਿੰਦਿਆਂ ਇੰਟਰਨੈਟ ਦੁਆਰਾ ਸੂਚਨਾ ਤਕਨੀਕ ਦੇ ਖੇਤਰ ਵਿੱਚ ਲਿਆਂਦੀ ਕ੍ਰਾਂਤੀ ਤੋਂ ਜਾਣੂ ਕਰਵਾਇਆ। ਇਸ ਮੁਕਾਬਲੇ ਵਿੱਚ ਕਿਰਨਪ੍ਰੀਤ ਕੌਰ ਬੀ. ਸੀ. ਏ ਭਾਗ ਤੀਜਾ ਨੇ ਪਹਿਲਾ ਸਥਾਨ, ਦਮਨਦੀਪ ਕੌਰ ਬੀ. ਸੀ. ਏ ਭਾਗ ਦੂਜਾ ਨੇ ਦੂਜਾ ਸਥਾਨ ਅਤੇ ਜੋਤੀ ਬੀ. ਸੀ. ਏ ਭਾਗ ਦੂਜਾ ਅਤੇ ਮਨਦੀਪ ਕੌਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ ਤੇਜਿੰਦਰ ਕੌਰ, ਪ੍ਰੋ. ਜਗਰੂਪ ਸਿੰਘ, ਪ੍ਰੋ. ਸੰਦੀਪ ਕੌਰ, ...
ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਵਜ਼ੀਫ਼ਾ ਰਾਸ਼ੀ ਪ੍ਰਾਪਤ ਹੋਈ।
...
Prospectus Released for Session 20-21
ਖਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦਾ ਪ੍ਰਾਸਪੈਕਟਸ ਰੀਲੀਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ...