ਖਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦਾ ਪ੍ਰਾਸਪੈਕਟਸ ਰੀਲੀਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ਨਵੇਂ ਵਿੱਦਿਅਕ ਸੈਸ਼ਨ 2020—21 ਦਾ ਪ੍ਰਾਸਪੈਕਟਸ ਰੀਲੀਜ਼ ਕੀਤਾ ਗਿਆ। ਪ੍ਰਾਸਪੈਕਟਸ ਰੀਲੀਜ਼ ਸਮਾਗਮ ਵਿੱਚ ਉੱਚੇਚੇ ਤੌਰ ਤੇ ਸ. ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਪੁਰਜੋਰ ਮੰਗ ਉਚੇਰੀ ਸਿੱਖਿਆ ਦੀਆਂ ਵਿੱਦਿਅਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੋ੍ਰਮਣੀ ਕਮੇਟੀ ਵੱਲੋਂ ਇਹ ਕਾਲਜ 2016 ਵਿੱਚ ਸਥਾਪਿਤ ਕੀਤਾ ਗਿਆ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਕਾਲਜ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦਾ ਦਾਖਲਾ ਕਰਵਾ ਕੇ ਸ਼ੋ੍ਰਮਣੀ ਕਮੇਟੀ ਵੱਲੋਂ ਮਿਲਦੀਆਂ ਸਹੂਲਤਾਂ ਦਾ ਫਾਇਦਾ ਉਠਾਉਣ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵੱਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਆਨ ਲਾਇਨ ਸਾਧਨਾ ਦੀ ਵਰਤੋਂ ਕਰਦਿਆਂ ਪ੍ਰਭਾਵਸ਼ੀਲ ਵਿਧੀਆਂ ਦੁਆਰਾ ਪੜ੍ਹਾਈ ਜਾਰੀ ਰੱਖਦਿਆਂ ਜਿੱਥੇ ਸਿਲੇਬਸ ਮੁਕੰਮਲ ਕਰਵਾਏ ਗਏ, ਉੱਥੇ ਹੀ ਲਗਾਤਾਰ ਮੁਲਾਂਕਣ ਵੀ ਕੀਤਾ ਗਿਆ। ਉਨ੍ਹਾਂ ਆਖਿਆ ਕਿ ਚਾਲੂ ਵਿੱਦਿਅਕ ਵਰ੍ਹੇ ਦੌਰਾਨ ਵਿਦਿਆਰਥੀਆਂ ਦੀ ਸਿਹਤ ਦਾ ਖਾਸ ਤੌਰ ਤੇ ਧਿਆਨ ਰੱਖਦਿਆਂ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਦਾ ਹਰ ਪੱਖੋਂ ਮਾਰਗਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖਲਾ ਕਰਵਾਉਣ ਤਾਂ ਜੋ ਵਿਦਿਆਰਥੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਸ. ਅਮਨਦੀਪ ਸਿੰਘ ਮਾਂਗਟ, ਸ. ਬਲਦੇਵ ਸਿੰਘ ਹਾਫਿਜ਼ਾਬਾਦ, ਸ. ਗੁਰਮੀਤ ਸਿੰਘ ਮਕੜੌਨਾ, ਮਾਸਟਰ ਸੁਰਿੰਦਰ ਪਾਲ ਸਿੰਘ, ਸ. ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਪ੍ਰਿੰਸੀਪਲ ਅਮਰਜੀਤ ਸਿੰਘ ਮਾਵੀ, ਸ. ਤੇਜਿੰਦਰ ਸਿੰਘ ਬਾਜ਼, ਸ. ਕਿਰਪਾਲ ਸਿੰਘ ਗਿੱਲ ਅਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।