ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ।
ਸ੍ਰਿਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਫ਼ਲਾਪੂਰਵਕ ਚੱਲ ਰਹੇ , ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਡਾ.ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਸ ਦਿਵਸ ਮੌਕੇ ਕਾਲਜ ਦੇ ਅੰਗ੍ਰੇਜੀ ਵਿਭਾਗ ਵੱਲੋਂ ਅਧਿਆਪਕਾਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਕੁਇਜ਼ ਮੁਕਾਬਲੇ ਵਿਚ ਕਾਲਜ ਦੇ ਸਮੁੱਚੇ ਸਟਾਫ ਨੇ ਭਾਗ ਲਿਆ। ਮੁਕਾਬਲੇ ਵਿਚ ਪ੍ਰੋਫੈਸਰ ਤੇਜਿੰਦਰ ਕੌਰ ਨੇ ਪਹਿਲਾ, ਪ੍ਰੋਫ. ਗੁਰਪ੍ਰੀਤ ਕੌਰ ਨੇ ਦੂਜਾ ਅਤੇ ਪ੍ਰੋ. ਹਰਿੰਦਰ ਕੌਰ ਅਤੇ ਜਸ਼ਨਦੀਪ ਕੌਰ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਗ੍ਰੇਜੀ ਵਿਭਾਗ ਵੱਲੋਂ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਬੋਲਦਿਆਂ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਇੱਕ ਚੰਗਾ ਅਧਿਆਪਕ ਸਮਾਜ ਨੂੰ ਸਹੀ ਸੇਧ ਦੇਣ ਲਈ ਜਿੰਮੇਵਾਰ ਹੁੰਦਾ ਹੈ ਅਤੇ ਨਾਲ ਹੀ ਨੌਜਵਾਨ ਪੀੜ੍ਹੀ ਦਾ ਸਰਵਪੱਖੀ ਵਿਕਾਸ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦਾ ਹੈ। ਓਹਨਾਂ ਸਾਰੇ ਅਧਿਆਪਕਾ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਨਾਲ ਹੀ ਗੁਰੂ ਚੇਲੇ ਦੇ ਰਿਸ਼ਤੇ ਨੂੰ ਮਜ਼ਬੂਤ ਰੱਖਣ ਦੀ ਅਪੀਲ ਵੀ ਕੀਤੀ। ਅੰਗ੍ਰੇਜੀ ਵਿਭਾਗ ਦੀ ਮੁਖੀ ਡਾ. ਸੰਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ।