ਖਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ਇਲਾਕੇ ਦੇ ਪਿੰਡਾਂ ਵਿੱਚ ਰੁੱਖ ਲਗਾਉ ਮੁਹਿੰਮ ਦੀ ਸ਼ੁਰੂਆਤ
ਓਲਡ ਸਟੂਡੈਂਟ ਐਸੋਸੀਏਸ਼ਨ ਅਤੇ ਇਲਾਕਾ ਨਿਵਾਸੀਆਂ ਤੋਂ ਮਿਲ ਰਿਹਾ ਹੈ ਭਰਪੂਰ ਸਹਿਯੋਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡਾਂ ਵਿਚਲੀਆਂ ਸਾਂਝੀਆਂ ਥਾਵਾਂ ਜਿਵੇਂ ਸਕੂਲ, ਪੰਚਾਇਤ ਘਰ, ਖਾਲੀ ਪਈਆਂ ਸ਼ਾਮਲਾਟ ਜ਼ਮੀਨਾਂ ਉੱਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦੇ ਉਦੇਸ਼ ਨਾਲ ਵਿਰਾਸਤੀ ਛਾਂਦਾਰ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕਾਲਜ ਪ੍ਰਿੰਸੀਪਲ ਡਾH ਜਸਵੀਰ ਸਿੰਘ ਜੀ ਨੇ ਦੱਸਿਆ ਕਿ ਕਾਲਜ ਵੱਲੋਂ ਹਰਿਆਵਲ ਲਹਿਰ ਤਹਿਤ ਇਲਾਕੇ ਦੇ ਪਿੰਡਾਂ ਵਿੱਚ ਰੁੱਖ ਲਗਾ ਕੇ ਜਿੱਥੇ ਵਾਤਾਵਰਨ ਬਚਾਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ, ਉੱਥੇ ਹੀ ਭਾਈਚਾਰਕ ਏਕਤਾ ਨੂੰ ਮਜਬੂਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁਢਲੇ ਪੜਾਅ ਤਹਿਤ ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨੇੜਲੇ ਪਿੰਡ ਭੂਰੜੇ, ਸੈਦਪੁਰ, ਢੇਸਪੁਰਾ, ਪਿੱਪਲ ਮਾਜਰਾ ਦੀਆਂ ਸਾਂਝੀਆਂ ਥਾਵਾਂ ਤੇ ਵੱਖੋ^ਵੱਖਰੀਆਂ ਕਿਸਮਾਂ ਦੇ ਛਾਂਦਾਰ ਰੁੱਖ ਲਗਾਏ ਗਏ। ਇਸ ਮੌਕੇ ਪਿੰਡ ਦੇ ਵਸਨੀਕਾਂ ਵੱਲੋਂ ਇਨ੍ਹਾਂ ਰੁੱਖਾਂ ਦੀ ਸਾਂਭ^ਸੰਭਾਲ ਲਈ ਯਤਨ ਕਰਨ ਲਈ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਸH ਬਲਵਿੰਦਰ ਸਿੰਘ ਸਰਪੰਚ ਪਿੰਡ ਭੂਰੜੇ, ਸH ਅਮਰੀਕ ਸਿੰਘ ਸਾਬਕਾ ਸਰਪੰਚ ਪਿੰਡ ਸੈਦਪੁਰ, ਸH ਹਰਪ੍ਰੀਤ ਸਿੰਘ ਸਰਪੰਚ ਪਿੰਡ ਪਿੱਪਲ ਮਾਜਰਾ, ਸH ਬਲਿਹਾਰ ਸਿੰਘ ਪੰਚਾਇਤ ਮੈਂਬਰ, ਸH ਤਰਲੋਚਨ ਸਿੰਘ ਆੜਤੀ, ਪਿੰਡਾਂ ਦੇ ਯੂਥ ਕੱਲਬਾਂ ਦੇ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।