ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਪੋਸਟ – ਗ੍ਰੈਜੂਏਟ ਕੰਪਿਊਟਰ ਵਿਭਾਗ ਵੱਲੋਂ ‘ਵਿਦਿਆਰਥੀ ਜੀਵਨ ਤੇ ਸੋਸ਼ਲ ਮੀਡੀਆ ਦੇ ਪ੍ਰਭਾਵਾਂ ਦੇ ਵਿਸ਼ੇ ਤੇ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵੱਲੋਂ ਵੈਬੀਨਾਰ ਦੇ ਮੁੱਖ ਬੁਲਾਰੇ ‘ ਡਾ. ਹਰਮਨਦੀਪ ਸਿੰਘ ਜੀ ਅਤੇ ਸਮੂਹ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਸੋਸ਼ਲ ਮੀਡੀਆ ਦੀ ਸਾਡੇ ਜੀਵਨ ਵਿੱਚ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਵੈਬੀਨਾਰ ਦੇ ਮੁੱਖ ਬੁਲਾਰੇ ਡਾ. ਹਰਮਨਦੀਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਕੀ ਹੈ ਅਤੇ ਉਨ੍ਹਾਂ ਨੇ ਇਸਦੀ ਸਾਡੀ ਜ਼ਿੰਦਗੀ ਵਿਚ ਮਹੱਤਤਾ ਦੇ ਨਾਲ-ਨਾਲ ਸਾਡੇ ਜੀਵਨ ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਰੋਨਾ ਵਾਇਰਸ ਵਰਗੀ ਮਹਾਮਾਰੀ ਦੇ ਦੌਰ ਵਿੱਚ ਸੋਸ਼ਲ ਮੀਡੀਆ ਨੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਵੈਬੀਨਾਰ ਦੇ ਕਨਵੀਨਰ ਪ੍ਰੋ. ਅੰਮ੍ਰਿਤਾ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ।ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਤੇਜਿੰਦਰ ਕੌਰ ਨੇ ਡਾ. ਹਰਮਨਦੀਪ ਸਿੰਘ, ਮੈਨੇਜਮੈਂਟ, ਇਲਾਕਾ ਨਿਵਾਸੀਆਂ, ਓਲਡ ਸਟੂਡੈਂਟ ਐਸੋਸੀਏਸ਼ਨ ਅਹੁੱਦੇਦਾਰਾਂ ਅਤੇ ਮੈਂਬਰਾਂ ਅਤੇ ਵੱਖੋ—ਵੱਖਰੇ ਸਕੂਲਾਂ, ਕਾਲਜਾਂ ਤੋਂ ਜੂੜੇ ਸਮੂਹ ਭਾਗੀਦਾਰਾਂ ਦਾ ਧੰਨਵਾਦ ਕੀਤਾ। ਸਮੂਹ ਭਾਗੀਦਾਰਾਂ ਨੂੰ ਈ-ਸਰਟੀਫਿਕੇਟ ਵੀ ਦਿੱਤੇ ਗਏ।
Webinar on “Impact of Social Media on Students’ Life”
December 2, 2020December 2, 2020 Khalsa College, Chamkaur SahibKhalsa College, Chamkaur Sahib 0 Comments
Related Posts
World Environment Day celebrated by tree plantation at College Campus
ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ। ਇਸ ਮੌਕੇ ਸ.ਪਰਮਜੀਤ ਸਿੰਘ ਜੀ ਲੱਖੇਵਾਲ, ...
ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਬੱਡੀ ਗਰੁੱਪ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਲੈਕਚਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ...
“ਫਿੱਟ ਇੰਡੀਆ ਪ੍ਰਭਾਤ ਫੇਰੀ”
ਬੀਬੀ ਸ਼ਰਨ ਕੌਰ ਖਾਲਸਾ ਕਾਲਜ “ਫਿੱਟ ਇੰਡੀਆ ਪ੍ਰਭਾਤ ਫੇਰੀ” ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਐਨ.ਐੱਸ. ਐੱਸ. ...